HomeHaryana Newsਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਲੋਕ ਸੰਪਰਕ...

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ

- Advertisement -spot_imgspot_imgspot_imgspot_img

ਚੰਡੀਗੜ੍ਹ, 12 ਸਤੰਬਰ–  ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਸਿਰਸਾ ਵਿੱਚ ਆਯੋਜਿਤ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਜਨਤਕ ਸ਼ਿਕਾਇਤਾਂ ਦੀ ਸੁਣਵਾਈ ਕੀਤੀ। ਮੀਟਿੰਗ ਵਿੱਚ 16 ਸ਼ਿਕਾਇਤਾਂ ਵਿੱਚੋਂ 13 ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ।

ਛੱਤਰਗੜ੍ਹ ਪੱਟੀ ਆਨੰਦ ਵਿਹਾਰ ਨਿਵਾਸੀ ਵਿਜੇ ਕੁਮਾਰ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੂੰ ਸੈਕਟਰ-21 ਵਿੱਚ ਫਲੈਟ ਨੰਬਰ 387 ਅਲਾਟ ਕੀਤਾ ਗਿਆ ਸੀ। ਇਸ ਲਈ ਉਸਨੇ ਨਿਰਧਾਰਤ ਰਕਮ ਜਮ੍ਹਾਂ ਕਰਵਾਈ ਅਤੇ ਅਲਾਟਮੈਂਟ ਲੈਟਰ ਵੀ ਜਾਰੀ ਕੀਤਾ ਗਿਆ, ਪਰ ਅਜੇ ਤੱਕ ਉਸਨੂੰ ਫਲੈਟ ਦਾ ਭੌਤਿਕ ਕਬਜ਼ਾ ਨਹੀਂ ਮਿਲਿਆ ਹੈ। ਸ਼ਿਕਾਇਤਕਰਤਾ ਅਨੁਸਾਰ ਫਲੈਟ ਵਿੱਚ ਸੀਵਰ, ਪਾਣੀ ਅਤੇ ਬਿਜਲੀ ਕਨੈਕਸ਼ਨ ਵਰਗੀਆਂ ਬੁਨਿਆਦੀ ਸਹੂਲਤਾਂ ਵੀ ਉਪਲਬਧ ਨਹੀਂ ਹਨ। ਮੁੱਖ ਮੰਤਰੀ ਨੇ ਸ਼ਿਕਾਇਤਕਰਤਾ ਦੀ ਇੱਛਾ ਅਨੁਸਾਰ ਵਿਆਜ ਸਮੇਤ ਰੁਪਏ ਵਾਪਸ ਕਰਨ ਅਤੇ ਰਿਫੰਡ ਦੇ ਜਿੰਨੇ ਵੀ ਮਾਮਲੇ ਪੈਂਡਿੰਗ ਹਨ, ਉਨ੍ਹਾਂ ਦੀ ਇੱਕ ਮਹੀਨੇ ਵਿੱਚ ਪੈਂਡੈਂਸੀ ਕਲੀਅਰ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਇਸ ਮਾਮਲੇ ਵਿੱਚ ਜਿਸ ਅਧਿਕਾਰੀ ਦੀ ਲਾਪਰਵਾਹੀ ਬਣਦੀ ਹੈ, ਜਾਂਚ ਕਰਕੇ ਸਬੰਧਤ ਦੇ ਖਿਲਾਫ ਨਿਯਮਾਂ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਵੇ।

ਉੱਥੇ ਹੀ ਪਵਨ ਕੁਮਾਰ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਸਦੀ ਪਤਨੀ ਅਤੇ ਬੱਚਿਆਂ ਨਾਲ ਕਥਿਤ ਤੌਰ ਤੇ ਕੁੱਟਮਾਰ ਕੀਤੀ ਗਈ ਅਤੇ ਘਟਨਾ ਦੇ ਸਬੰਧ ਵਿੱਚ ਪੁਲਿਸ ਨੂੰ ਸ਼ਿਕਾਇਤ ਦੇਣ ਦੇ ਬਾਵਜੂਦ ਪ੍ਰਭਾਵੀ ਕਾਰਵਾਈ ਨਹੀਂ ਹੋਈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਸਬੰਧਤ ਮਾਮਲੇ ਵਿੱਚ ਦੋਸ਼ੀਆਂ ਦੇ ਵਿਰੁੱਧ ਕਾਰਵਾਈ ਦੀ ਬਜਾਏ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਪਰੇਸ਼ਾਨ ਕੀਤਾ ਜਾ ਰਹਾ ਹੈ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਕਿ ਮਾਮਲੇ ਵਿੱਚ ਦੋਵਾਂ ਧਿਰਾਂ ਦੀ ਗੱਲ ਸੁਣ ਕੇ ਜਾਂਚ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇ।

ਪਿੰਡ ਕੰਵਰਪੁਰਾ ਨਿਵਾਸੀ ਰਾਮਗੋਪਾਲ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਤਹਿਤ ਉਸਦੇ ਖਾਤੇ ਵਿੱਚੋਂ ਲਗਭਗ 76,960.31 ਰੁਪਏ ਦੀ ਬੀਮਾ ਰਕਮ ਕੱਟੀ ਗਈ, ਪਰ ਨਰਮੇ (ਕਪਾਹ) ਦੀ ਫਸਲ ਦਾ ਬੀਮਾ ਕਲੇਮ ਅਜੇ ਤੱਕ ਪ੍ਰਾਪਤ ਨਹੀਂ ਹੋਇਆ। ਸ਼ਿਕਾਇਤਕਰਤਾ ਨੇ ਦੱਸਿਆ ਕਿ ਪਿੰਡ ਦੇ ਹੋਰ ਕਿਸਾਨਾਂ ਨੂੰ ਬੀਮਾ ਰਕਮ ਮਿਲ ਚੁੱਕੀ ਹੈ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਕਿ ਅਧਿਕਾਰੀ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਅਤੇ ਕਿਸਾਨ ਨੂੰ ਤਕਨੀਕੀ ਦਿੱਕਤ ਦੂਰ ਕਰਕੇ ਕਲੇਮ ਦਿੱਤਾ ਜਾਵੇ।

ਇਸੇ ਤਰ੍ਹਾਂ ਇੱਕ ਹੋਰ ਸ਼ਿਕਾਇਤ ਵਿੱਚ ਕ੍ਰਿਸ਼ਨਾ ਦੇਵੀ ਦੇ ਨਾਮ ਜਾਰੀ ਦਿਵਿਆਂਗ ਪ੍ਰਮਾਣ ਪੱਤਰ ਨੂੰ ਫਰਜ਼ੀ ਦੱਸਿਆ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਪ੍ਰਮਾਣ ਪੱਤਰ ਵਿੱਚ ਮੈਡੀਕਲ ਬੋਰਡ ਦੇ ਡਾਕਟਰਾਂ ਦੇ ਦਸਤਖਤ ਹਨ, ਜਦੋਂ ਕਿ ਪ੍ਰਮਾਣ ਪੱਤਰ ਨੂੰ ਫਰਜ਼ੀ ਦੱਸ ਕੇ ਮਾਮਲੇ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਪ੍ਰਮਾਣ ਪੱਤਰ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਗਲਤ ਪਾਏ ਜਾਣ ਤੇ ਉਚਿਤ ਕਾਰਵਾਈ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਡਿਪਟੀ ਕਮਿਸ਼ਨਰ ਨੂੰ ਡੇਢ ਸਾਲ ਤੱਕ ਮਾਮਲਾ ਲਮਕਾਉਣ ਵਾਲੇ ਅਧਿਕਾਰੀਆਂ ਦੇ ਖਿਲਾਫ ਜਾਂਚ ਦੇ ਨਿਰਦੇਸ਼ ਦਿੱਤੇ।

ਉੱਥੇ ਹੀ ਮਿਲਕ ਸੋਸਾਇਟੀ ਦਿ-ਜਨਤਾ ਪਿੰਡ ਕਰੀਵਾਲਾ ਦੇ ਸ਼ਿਕਾਇਤਕਰਤਾ ਨੇ ਮਿਲਕ ਪਲਾਂਟ ਸਿਰਸਾ ਵਿੱਚ ਬੀ.ਐਮ.ਸੀ. ਰਾਹੀਂ ਭੇਜੇ ਜਾਣ ਵਾਲੇ ਦੁੱਧ ਦੀ ਗੁਣਵੱਤਾ ਅਤੇ ਭੁਗਤਾਨ ਸਬੰਧੀ ਸ਼ਿਕਾਇਤ ਰੱਖੀ। ਸ਼ਿਕਾਇਤਕਰਤਾ ਅਨੁਸਾਰ ਦੁੱਧ ਵਿੱਚ ਕਾਸਟਿਕ ਜ਼ਿਆਦਾ ਹੋਣ ਦੀ ਗੱਲ ਕਹਿ ਕੇ ਦੁੱਧ ਰਿਜੈਕਟ ਕੀਤਾ ਜਾਂਦਾ ਹੈ ਅਤੇ ਦੁੱਧ ਵਾਪਸ ਲੈਣ ਅਤੇ ਭੁਗਤਾਨ ਦੀ ਪ੍ਰਕਿਰਿਆ ਨੂੰ ਲੈ ਕੇ ਵੀ ਸਮੱਸਿਆ ਹੈ। ਸ਼ਿਕਾਇਤ ਵਿੱਚ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਜਪ੍ਰਣਾਲੀ ਤੇ ਸਵਾਲ ਚੁੱਕਦਿਆਂ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਵਿੱਚ ਮੁੱਖ ਮੰਤਰੀ ਨੇ ਤਤਕਾਲੀ ਸੀ.ਈ.ਓ. ਦੇ ਖਿਲਾਫ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ।

ਅਨੀਤਾ ਰਾਣੀ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਨ੍ਹਾਂ ਦੇ ਪਤੀ ਰਾਜੇਂਦਰ ਕੁਮਾਰ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਕਥਿਤ ਤੌਰ ਤੇ ਕੁੱਟਮਾਰ ਕੀਤੀ ਗਈ। ਸ਼ਿਕਾਇਤ ਅਨੁਸਾਰ ਘਟਨਾ ਦੌਰਾਨ ਪਰਿਵਾਰ ਦੇ ਮੈਂਬਰਾਂ ਨੂੰ ਸੱਟਾਂ ਆਈਆਂ ਅਤੇ ਬਾਅਦ ਵਿੱਚ ਵੀ ਦੂਜੀ ਧਿਰ ਦੁਆਰਾ ਧਮਕੀਆਂ ਦਿੱਤੀਆਂ ਗਈਆਂ। ਮਾਮਲੇ ਦੀ ਪੁਲਿਸ ਜਾਂਚ ਦੇ ਬਾਵਜੂਦ ਸ਼ਿਕਾਇਤਕਰਤਾ ਨੇ ਉਚਿਤ ਕਾਰਵਾਈ ਨਾ ਹੋਣ ਦੀ ਗੱਲ ਕਹਿੰਦੇ ਹੋਏ ਦੋਸ਼ੀਆਂ ਦੇ ਖਿਲਾਫ ਨਿਯਮਾਂ ਅਨੁਸਾਰ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮਾਮਲੇ ਵਿੱਚ ਮੁੱਖ ਮੰਤਰੀ ਨੇ ਪੁਲਿਸ ਸੁਪਰਡੈਂਟ (ਐਸ.ਪੀ.) ਨੂੰ ਨਿਰਦੇਸ਼ ਦਿੱਤੇ ਕਿ ਦੋਵਾਂ ਧਿਰਾਂ ਦੀ ਨਿੱਜੀ ਸੁਣਵਾਈ ਕੀਤੀ ਜਾਵੇ ਅਤੇ ਮਾਮਲੇ ਦਾ ਨਿਪਟਾਰਾ ਕੀਤਾ ਜਾਵੇ।

ਸੈਕਟਰ-19 ਨਿਵਾਸੀ ਚੜ੍ਹਤ ਸਿੰਘ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਨ੍ਹਾਂ ਦੀ ਜ਼ਮੀਨ ਤੇ ਮਕਾਨ ਦਾ ਨਿਰਮਾਣ ਹੋਣ ਤੋਂ ਬਾਅਦ ਰਸਤੇ ਦੀ ਸਮੱਸਿਆ ਪੈਦਾ ਹੋ ਗਈ ਹੈ। ਸ਼ਿਕਾਇਤਕਰਤਾ ਅਨੁਸਾਰ ਮਕਾਨ ਤੱਕ ਆਉਣ-ਜਾਣ ਲਈ ਕੋਈ ਉਚਿਤ ਰਸਤਾ ਉਪਲਬਧ ਨਹੀਂ ਹੈ। ਇਸ ਸਬੰਧ ਵਿੱਚ ਪਹਿਲਾਂ ਵੀ ਸਬੰਧਤ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਗਈ ਅਤੇ ਰਸਤਾ ਉਪਲਬਧ ਕਰਵਾਉਣ ਦੇ ਆਦੇਸ਼ ਹੋਏ, ਪਰ ਮਾਮਲਾ ਅਜੇ ਤੱਕ ਪੈਂਡਿੰਗ ਹੈ। ਸ਼ਿਕਾਇਤਕਰਤਾ ਨੇ ਆਪਣੇ ਮਕਾਨ ਤੱਕ ਉਚਿਤ ਰਸਤਾ ਉਪਲਬਧ ਕਰਵਾਉਣ ਦੀ ਮੰਗ ਕੀਤੀ ਹੈ। ਇਸ ਮਾਮਲੇ ਵਿੱਚ ਮੁੱਖ ਮੰਤਰੀ ਨੇ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਵਿੱਚ ਕਮੇਟੀ ਬਣਾ ਕੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ।

ਡੱਬਵਾਲੀ ਨਿਵਾਸੀ ਡਾ. ਮੋਹਿੰਦਰ ਬੰਸਲ ਨੇ ਅਨਾਜ ਮੰਡੀ ਵਿੱਚ ਡਿਵਾਈਡਰ ਰਿਨੋਵੇਸ਼ਨ ਵਿੱਚ ਰੁੱਖਾਂ ਦੀ ਸਥਿਤੀ ਬਾਰੇ ਗਲਤ ਏ.ਟੀ.ਆਰ. ਅਪਲੋਡ ਕਰਨ ਤੇ ਨਗਰ ਪ੍ਰੀਸ਼ਦ ਅਧਿਕਾਰੀਆਂ ਤੇ ਕਾਰਵਾਈ ਕਰਨ ਦੀ ਸ਼ਿਕਾਇਤ ਰੱਖੀ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਜੋ ਵੀ ਖਰਾਬ ਪੌਦੇ ਲੱਗੇ ਹੋਏ ਹਨ, ਉਨ੍ਹਾਂ ਨੂੰ ਬਦਲਿਆ ਜਾਵੇ ਅਤੇ ਕਮੇਟੀ ਬਣਾ ਕੇ ਮਾਮਲੇ ਦੀ ਜਾਂਚ ਕੀਤੀ ਜਾਵੇ।

ਮੀਟਿੰਗ ਵਿੱਚ ਸਾਬਕਾ ਰਾਜਪਾਲ ਪ੍ਰੋ. ਗਣੇਸ਼ੀ ਲਾਲ, ਡਿਪਟੀ ਕਮਿਸ਼ਨਰ ਸ਼੍ਰੀ ਸ਼ਾਂਤਨੂ ਸ਼ਰਮਾ, ਸਾਬਕਾ ਸੰਸਦ ਮੈਂਬਰ ਸ਼੍ਰੀਮਤੀ ਸੁਨੀਤਾ ਦੁੱਗਲ, ਨਗਰ ਪ੍ਰੀਸ਼ਦ ਸਿਰਸਾ ਦੇ ਚੇਅਰਮੈਨ ਸ਼੍ਰੀ ਸ਼ਾਂਤੀ ਸਰੂਪ, ਚੇਅਰਮੈਨ ਸ਼੍ਰੀ ਦੇਵ ਕੁਮਾਰ ਸ਼ਰਮਾ, ਚੇਅਰਮੈਨ ਸ਼੍ਰੀ ਰੋਹਤਾਸ਼ ਜਾਂਗੜਾ, ਚੇਅਰਮੈਨ ਸ਼੍ਰੀ ਰਾਮਚੰਦਰ ਕੰਬੋਜ, ਮੁੱਖ ਮੰਤਰੀ ਦੇ ਸਾਬਕਾ ਸਿਆਸੀ ਸਲਾਹਕਾਰ ਸ਼੍ਰੀ ਜਗਦੀਸ਼ ਚੋਪੜਾ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ।

- Advertisement -spot_imgspot_imgspot_imgspot_img
spot_imgspot_imgspot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_imgspot_imgspot_img
Related News