ਪਟਿਆਲਾ ਦਿਹਾਤੀ ਹਲਕਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਪਟਿਆਲਾ ਦੇਹਾਤੀ ਵਿਧਾਨ ਸਭਾ ਹਲਕੇ ਦੇ ਤ੍ਰਿਪੜੀ ਮੇਨ ਬਜ਼ਾਰ ਵਿੱਚ ਭਾਜਪਾ ਆਗੂ ਗੁਰਜੀਤ ਸਿੰਘ ਕੋਹਲੀ ਦੀ ਅਗਵਾਈ ਹੇਠ ਵਰਕਰਾਂ, ਸਮਰਥਕਾਂ ਅਤੇ ਸਹਿਯੋਗੀਆਂ ਵੱਲੋਂ ਕੇਕ ਕੱਟ ਕੇ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਪ੍ਰਧਾਨ ਮੰਤਰੀ ਦਾ ਜਨਮਦਿਨ 17 ਸਤੰਬਰ ਨੂੰ ਹੈ ਅਤੇ ਪ੍ਰਧਾਨ ਮੰਤਰੀ ਦਫ਼ਤਰ ਨੇ ਵੀ ਅੱਜ ਉਨ੍ਹਾਂ ਨੂੰ ਦੇਸ਼ ਭਰ ਤੋਂ ਮਿਲੀਆਂ ਸ਼ੁਭਕਾਮਨਾਵਾਂ ਦਾ ਜ਼ਿਕਰ ਕੀਤਾ ਹੈ।
ਇਸ ਮੌਕੇ ਗੁਰਜੀਤ ਸਿੰਘ ਕੋਹਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮਦਿਨ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੀ ਚੰਗੀ ਸਿਹਤ, ਲੰਮੀ ਉਮਰ ਅਤੇ ਦੇਸ਼ ਦੀ ਸੇਵਾ ਲਈ ਨਿਰੰਤਰ ਊਰਜਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਖੁਸ਼ੀ ਦੇ ਮੌਕੇ ਨੂੰ ਆਪਣੇ ਸਾਥੀਆਂ ਅਤੇ ਇਲਾਕਾ ਵਾਸੀਆਂ ਨਾਲ ਸਾਂਝਾ ਕਰਨਾ ਉਨ੍ਹਾਂ ਲਈ ਵਿਸ਼ੇਸ਼ ਪਲ ਰਿਹਾ।
ਸਮਾਗਮ ਦੌਰਾਨ ਭਾਜਪਾ ਵਰਕਰਾਂ ਅਤੇ ਸਥਾਨਕ ਲੋਕਾਂ ਨੇ ਪ੍ਰਧਾਨ ਮੰਤਰੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ।







