HomePatiala newsਸਾਬਕਾ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਗੁਰਜੀਤ ਸਿੰਘ ਕੋਹਲੀ...

ਸਾਬਕਾ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਗੁਰਜੀਤ ਸਿੰਘ ਕੋਹਲੀ ਵੱਲੋਂ ਪਟਿਆਲਾ ਵਿਖੇ ਨਿੱਘਾ ਸਵਾਗਤ

- Advertisement -spot_imgspot_imgspot_imgspot_img

ਪਟਿਆਲਾ, 10 ਨਵੰਬਰ: ਭਾਰਤ ਸਰਕਾਰ ਦੇ ਸਾਬਕਾ ਰੇਲਵੇ ਰਾਜ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸ. ਰਵਨੀਤ ਸਿੰਘ ਬਿੱਟੂ ਜੀ ਦੇ ਪਟਿਆਲਾ ਦੌਰੇ ਦੌਰਾਨ ਮਹਾਰਾਣੀ ਕਲੱਬ ਵਿਖੇ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਪਟਿਆਲਾ ਦੇਹਾਤੀ ਤੋਂ ਸ. ਗੁਰਜੀਤ ਸਿੰਘ ਕੋਹਲੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ।

ਇਸ ਮੌਕੇ ਸ. ਗੁਰਜੀਤ ਸਿੰਘ ਕੋਹਲੀ ਨੇ ਸ. ਰਵਨੀਤ ਸਿੰਘ ਬਿੱਟੂ ਜੀ ਨੂੰ ਪਟਿਆਲਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਜੀ ਦੀ ਸੁੰਦਰ ਪੇਂਟਿੰਗ ਭੇਟ ਕਰਕੇ ਸਨਮਾਨਿਤ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਸ. ਗੁਰਜੀਤ ਸਿੰਘ ਕੋਹਲੀ ਨੇ ਕਿਹਾ ਕਿ ਸ. ਰਵਨੀਤ ਸਿੰਘ ਬਿੱਟੂ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ। ਉਨ੍ਹਾਂ ਕਿਹਾ ਕਿ ਪਟਿਆਲਾ ਦੀ ਧਰਤੀ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਭਰਪੂਰ ਹੈ ਅਤੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਜੀ ਦੀ ਪੇਂਟਿੰਗ ਭੇਟ ਕਰਨਾ ਇਸ ਪਵਿੱਤਰ ਵਿਰਾਸਤ ਪ੍ਰਤੀ ਸਤਿਕਾਰ ਪ੍ਰਗਟ ਕਰਨ ਦਾ ਇੱਕ ਨਿਮਾਣਾ ਉਪਰਾਲਾ ਹੈ।

ਸ. ਕੋਹਲੀ ਨੇ ਕਿਹਾ ਕਿ ਅਜਿਹੀਆਂ ਮੁਲਾਕਾਤਾਂ ਰਾਹੀਂ ਆਪਸੀ ਵਿਚਾਰ-ਵਟਾਂਦਰੇ ਦਾ ਮੌਕਾ ਮਿਲਦਾ ਹੈ ਅਤੇ ਪੰਜਾਬ ਤੇ ਪਟਿਆਲਾ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ਬਾਰੇ ਗੱਲਬਾਤ ਕਰਨ ਦਾ ਮੌਕਾ ਵੀ ਪ੍ਰਾਪਤ ਹੁੰਦਾ ਹੈ।

ਉਨ੍ਹਾਂ ਸ. ਰਵਨੀਤ ਸਿੰਘ ਬਿੱਟੂ ਜੀ ਦੀ ਚੰਗੀ ਸਿਹਤ, ਲੰਬੀ ਉਮਰ ਅਤੇ ਚੜ੍ਹਦੀ ਕਲਾ ਲਈ ਪਰਮਾਤਮਾ ਅੱਗੇ ਅਰਦਾਸ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਭਾਰਤੀ ਜਨਤਾ ਪਾਰਟੀ ਦੇ ਹੋਰ ਆਗੂ ਸਾਹਿਬਾਨ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

- Advertisement -spot_imgspot_imgspot_imgspot_img
Stay Connected
spot_img
16,985FansLike
2,458FollowersFollow
61,453SubscribersSubscribe
Must Read
- Advertisement -spot_imgspot_imgspot_img
Related News