ਪਟਿਆਲਾ: ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਨਵ-ਨਿਯੁਕਤ ਸੂਬਾ ਉਪ ਪ੍ਰਧਾਨ ਵਿਸ਼ਾਲ ਸ਼ਰਮਾ (ਵਿਸ਼ੂ) ਜੀ ਅੱਜ ਭਾਜਪਾ ਆਗੂ ਗੁਰਜੀਤ ਸਿੰਘ ਕੋਹਲੀ ਦੇ ਦਫ਼ਤਰ ਵਿਖੇ ਪਹੁੰਚੇ, ਜਿੱਥੇ ਕੋਹਲੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਸਨਮਾਨ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਬਹੁਤ-ਬਹੁਤ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਇਸ ਮੌਕੇ ਗੁਰਜੀਤ ਸਿੰਘ ਕੋਹਲੀ ਨੇ ਕਿਹਾ, “ਵਿਸ਼ਾਲ ਸ਼ਰਮਾ ਜੀ ਸਾਡੇ ਛੋਟੇ ਭਰਾ ਵਾਂਗ ਹਨ। ਉਨ੍ਹਾਂ ਨੂੰ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸੂਬਾ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ’ਤੇ ਮੈਨੂੰ ਬੇਹੱਦ ਖੁਸ਼ੀ ਹੈ। ਮੇਰੇ ਵੱਲੋਂ ਵਿਸ਼ਾਲ ਜੀ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਬਹੁਤ-ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ।”
ਕੋਹਲੀ ਨੇ ਕਿਹਾ ਕਿ ਵਿਸ਼ਾਲ ਸ਼ਰਮਾ ਦਾ ਪਟਿਆਲਾ ਨਾਲ ਸਬੰਧ ਹੋਣ ਕਾਰਨ ਉਨ੍ਹਾਂ ਨੂੰ ਮਿਲੀ ਇਹ ਸੂਬਾ ਪੱਧਰੀ ਜ਼ਿੰਮੇਵਾਰੀ ਪਟਿਆਲਾ ਲਈ ਵੀ ਖੁਸ਼ੀ ਦੀ ਗੱਲ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਵਿਸ਼ਾਲ ਸ਼ਰਮਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਲਗਨ ਅਤੇ ਸਮਰਪਣ ਨਾਲ ਨਿਭਾਉਂਦਿਆਂ ਨੌਜਵਾਨਾਂ ਨਾਲ ਸੰਵਾਦ ਅਤੇ ਸੰਗਠਨਾਤਮਕ ਕੰਮ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ।
ਗੁਰਜੀਤ ਸਿੰਘ ਕੋਹਲੀ ਨੇ ਕਿਹਾ, “ਪਰਮਾਤਮਾ ਅੱਗੇ ਮੇਰੀ ਅਰਦਾਸ ਹੈ ਕਿ ਵਿਸ਼ਾਲ ਜੀ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ, ਯੁਵਾ ਮੋਰਚਾ ਪੰਜਾਬ ਵਿੱਚ ਆਪਣੀ ਜ਼ਿੰਮੇਵਾਰੀ ਨੂੰ ਸਫਲਤਾਪੂਰਵਕ ਨਿਭਾਉਣ ਅਤੇ ਆਪਣੇ ਕੰਮ ਰਾਹੀਂ ਪਟਿਆਲਾ ਦਾ ਵੀ ਮਾਣ ਵਧਾਉਣ।”
ਅੰਤ ਵਿੱਚ ਕੋਹਲੀ ਨੇ ਵਿਸ਼ਾਲ ਸ਼ਰਮਾ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਨਵੇਂ ਕਾਰਜਕਾਲ ਅਤੇ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।







