HomePatiala newsਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ ਐਸ.ਬੀ.ਆਈ ਲਾਈਫ ਅਤੇ ਐਲ.ਆਈ.ਸੀ ਦਾ...

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ ਐਸ.ਬੀ.ਆਈ ਲਾਈਫ ਅਤੇ ਐਲ.ਆਈ.ਸੀ ਦਾ ਪਲੇਸਮੈਂਟ ਕੈਂਪ 06 ਅਕਤੂਬਰ ਨੂੰ

- Advertisement -spot_imgspot_imgspot_imgspot_img

ਪਟਿਆਲਾ, 30 ਸਤੰਬਰ:

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਪਟਿਆਲਾ ਵਿਖੇ ਮਿਤੀ 06 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਸ.ਬੀ.ਆਈ. ਲਾਈਫ ਅਤੇ ਐਲ.ਆਈ.ਸੀ ਦੇ ਨਿਯੋਜਕ ਵਲੋਂ ਲਾਈਫ ਮਿਤਰਾ ਅਤੇ ਇੰਸੋਰੈਂਸ ਏਜੰਟ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਦੇ ਡਿਪਟੀ ਡਾਇਰੈਕਟਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਐਸ.ਬੀ.ਆਈ. ਲਾਈਫ ਦੇ ਨਿਯੋਜਕ ਵੱਲੋਂ ਲਾਈਫ ਮਿਤਰਾ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ। ਜਿਸ ਲਈ ਮਰਦ ਅਤੇ ਔਰਤ ਦੋਵੇ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ, ਉਮਰ 18 ਤੋਂ 45 ਸਾਲ ਹੋਵੇ ਉਹਇੰਟਰਵਿਊ ਦੇ ਸਕਦੇ ਹਨ।
ਐਲ.ਆਈ.ਸੀ ਦੇ ਨਿਯੋਜਕ ਵਲੋਂ ਇੰਸੋਰੈਂਸ ਏਜੰਟ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ। ਜਿਸ ਲਈ ਮਰਦ ਅਤੇ ਔਰਤ ਦੋਵੇਂ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰਵੀਂ ਅਤੇ ਗ੍ਰੈਜੂਏਸ਼ਨ, ਉਮਰ 25 ਤੋਂ 45 ਸਾਲ ਹੋਵੇ ਉਹ ਇੰਟਰਵਿਊ ਦੇ ਸਕਦੇ ਹਨ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੇਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋ ਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 06-10-2026 ਦਿਨ ਮੰਗਲਵਾਰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 98776-10877 ‘ਤੇ ਸੰਪਰਕ ਕਰ ਸਕਦੇ ਹਨ।ਇਸ ਪਲੇਸਮੈਂਟ ਕੈਂਪ ਲਈ ਕੋਈ ਟੀ.ਏ./ਡੀ.ਏ. ਮਿਲਣਯੋਗ ਨਹੀਂ ਹੋਵੇਗਾ।

- Advertisement -spot_imgspot_imgspot_imgspot_img
Stay Connected
spot_img
16,985FansLike
2,458FollowersFollow
61,453SubscribersSubscribe
Must Read
- Advertisement -spot_imgspot_imgspot_img
Related News