ਪਟਿਆਲਾ: ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਹਲਕਾ ਪਟਿਆਲਾ ਦੇਹਾਤੀ ਵਿਖੇ ਪਹੁੰਚਣ ’ਤੇ ਭਾਜਪਾ ਆਗੂ ਗੁਰਜੀਤ ਸਿੰਘ ਕੋਹਲੀ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਭਾਦਸੋਂ ਰੋਡ ਵਿਖੇ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ।
ਯਾਤਰਾ ਦੀ ਅਗਵਾਈ ਕਰ ਰਹੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਹਰਿਆਣਾ ਤੋਂ ਰਾਜ ਸਭਾ ਮੈਂਬਰ ਸ੍ਰੀ ਸੰਜੇ ਭਾਟੀਆ ਜੀ ਦਾ ਕੋਹਲੀ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਨਮਾਨ ਕੀਤਾ ਗਿਆ।
ਇਸ ਮੌਕੇ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ੍ਰੀ ਅਨਿਲ ਸਰੀਨ ਜੀ ਵੀ ਯਾਤਰਾ ਦੇ ਨਾਲ ਮੌਜੂਦ ਸਨ। ਗੁਰਜੀਤ ਸਿੰਘ ਕੋਹਲੀ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸ੍ਰੀ ਅਨਿਲ ਸਰੀਨ ਜੀ ਦਾ ਵੀ ਸਨਮਾਨ ਕੀਤਾ ਗਿਆ।

ਇਸ ਦੌਰਾਨ Adv ਵਿਨੋਦ ਨੱਡਾ ਜੀ, ਪ੍ਰੋ. ਸੁਨੀਲ ਮਹਿਤਾ ਜੀ, ਦਲੀਪ ਸਿੰਘ ਜੀ, ਜੌਨੀ ਵਾਲੀਆ ਜੀ, ਵਿਨੋਦ ਜੀ, ਯੁਗਲ ਵਾਲੀਆ ਜੀ, ਜਥੇਦਾਰ ਤੂਫ਼ਾਨ ਸਿੰਘ ਜੀ ਅਤੇ ਉਨ੍ਹਾਂ ਦੀਆਂ ਨਿਹੰਗ ਫੌਜਾਂ, ਜਥੇਦਾਰ ਹਰੀ ਸਿੰਘ ਟੌਹੜਾ ਜੀ ਸਮੇਤ ਵੱਡੀ ਗਿਣਤੀ ਵਿੱਚ ਸਾਥੀ ਅਤੇ ਵਰਕਰ ਹਾਜ਼ਰ ਰਹੇ।
ਯਾਤਰਾ ਦੌਰਾਨ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ ਅਤੇ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ।
ਗੁਰਜੀਤ ਸਿੰਘ ਕੋਹਲੀ ਨੇ ਕਿਹਾ ਕਿ ਨਸ਼ਿਆਂ ਦਾ ਮੁੱਦਾ ਪੰਜਾਬ ਅਤੇ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨਾਲ ਜੁੜਿਆ ਗੰਭੀਰ ਸਮਾਜਿਕ ਮਸਲਾ ਹੈ ਅਤੇ ਇਸ ਦੇ ਹੱਲ ਲਈ ਠੋਸ ਕਦਮ ਚੁੱਕੇ ਜਾਣ ਦੀ ਲੋੜ ਹੈ।







